Patiala district wheat procurement crossed 7 Lakh metric ton

April 24, 2021 - PatialaPolitics

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਆਮਦ ਹੋਈ 7 ਲੱਖ ਮੀਟਰਿਕ ਟਨ ਤੋਂ ਪਾਰ
-6 ਲੱਖ 99 ਹਜ਼ਾਰ 106 ਮੀਟਰਿਕ ਟਨ ਕਣਕ ਦੀ ਹੋਈ ਖਰੀਦ
-716.11 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਅਦਾਇਗੀ
ਪਟਿਆਲਾ, 23 ਅਪ੍ਰੈਲ:
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕਣਕ ਦੀ 7 ਲੱਖ 12 ਹਜ਼ਾਰ 014 ਮੀਟਰਿਕ ਟਨ ਆਮਦ ਹੋਈ ਹੈ ਜਦੋਂਕਿ 6 ਲੱਖ 99 ਹਜ਼ਾਰ 106 ਮੀਟਰਿਕ ਟਨ ਕਣਕ ਦੀ ਖਰੀਦ ਵੀ ਹੋ ਚੁੱਕੀ ਹੈ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਜਦੋਂਕਿ ਖਰੀਦੀ ਕਣਕ ਦੀ ਅਦਾਇਗੀ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ 716.11 ਕਰੋੜ ਰੁਪਏ ਦੀ ਅਦਾਇਗੀ ਕੀਤੀ ਵੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਮੰਡੀਆਂ ‘ਚ 12968 ਮੀਟਰਿਕ ਟਨ ਕਣਕ ਪੁੱਜੀ ਅਤੇ 21757 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੀ ਕਣਕ ਵਿਚੋਂ ਪਨਗਰੇਨ ਨੇ ਕੁਲ 194245 ਮੀਟਰਿਕ ਟਨ, ਮਾਰਕਫੈਡ ਨੇ ਕੁਲ 171783 ਮੀਟਰਿਕ ਟਨ, ਪਨਸਪ ਨੇ 169825 ਮੀਟਰਿਕ ਟਨ, ਵੇਅਰ ਹਾਊਸ ਨੇ 114244 ਮੀਟਰਿਕ ਟਨ ਅਤੇ ਐਫ.ਸੀ.ਆਈ ਨੇ ਕੁਲ 49009 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ।