Patiala gets first batch of Covid Vaccine

January 14, 2021 - PatialaPolitics

ਕੋਵਿਡ ਵੈਕਸੀਨ ਦੀ ਪਹਿਲੀ ਖੇਪ ਦਫਤਰ ਸਿਵਲ ਸਰਜਨ ਵਿਖੇ ਪੰਹੁਚੀ। ਜਾਣਕਾਰੀ ਦਿੰਦੇ ਸਿਵਲ ਸਰਜਨ ਪਟਿਆਲਾ ਡਾ. ਸਤਿੰਦਰ ਸਿੰਘ ਨੇਂ ਦੱਸਿਆ ਕਿ 16 ਜਨਵਰੀ ਤੋਂ ਪਹਿਲੇ ਫੇਜ ਵਿੱਚ ਸਿਹਤ ਸਟਾਫ ਦੀ ਕੋਵਿਡ ਵੈਕਸੀਨੇਸ਼ਨ ਸ਼ੁਰੂ ਕਰਨ ਲਈ ਕੋਵੀਸ਼ੀਲਡ ਕੋਵਿਡ ਵੈਕਸੀਨ ਦੀਆਂ 11,080 ਡੋਜਾਂ ਦਫਤਰ ਸਿਵਲ ਸਰਜਨ ਵਿੱਚ ਪੰਹੁਚ ਗਈਆਂ ਹਨ ।ਉਹਨਾਂ ਕਿਹਾ ਕਿ ਪੂਰੀ ਪੁਲਿਸ ਸੁੱਰਖਿਆ ਵਿੱਚ ਵੈਕਸੀਨ ਨੁੰ ਚੰਡੀਗੜ ਦੇ ਮੇਨ ਸਟੋਰ ਤੋਂ ਲਿਆ ਕੇ ਇਸ ਨੂੰ ਜਿਲਾ ਪੱਧਰ ਦੇ ਕੋਲਡ ਚੈਨ ਸਟੋਰ ਵਿੱਚ ਰੱਖਿਆ ਗਿਆ ਹੈ ਅਤੇ ਜਲਦ ਹੀ ਦਿਸ਼ਾ ਨਿਰਦੇਸ਼ਾ ਅਨੁਸਾਰ ਇਸ ਨੂੰ ਜਿਲੇ ਦੇ ਸਿਵਲ ਹਸਪਤਾਲਾ ਅਤੇ ਕਮਿਉਨਿਟੀ ਸਿਹਤ ਕੇਂਦਰਾ ਵਿੱਚ ਬਣਾਏ ਕੋਲਡ ਚੈਨ ਸੈਂਟਰਾ ਵਿੱਚ ਸ਼ਿਫਟ ਕਰਵਾਇਆ ਜਾਵੇਗਾ ?

ਜਿਲੇ ਵਿੱਚ 06 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ: ਸਿਵਲ ਸਰਜਨ

ਪਟਿਆਲਾ, 14 ਜਨਵਰੀ ( ) ਜਿਲੇ ਵਿੱਚ 06 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1061 ਦੇ ਕਰੀਬ ਰਿਪੋਰਟਾਂ ਵਿਚੋਂ 06 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,053 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 24 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,331 ਹੋ ਗਈ ਹੈ।ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਇਸ ਸਮੇਂ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 491 ਹੀ ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 231 ਹੈ।ਉਹਨਾਂ ਦੱਸਿਆਂ ਕਿ ਜਿਲੇ ਵਿੱਚ 95.3 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 06 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 04, ਨਾਭਾ ਤੋਂ 01 ਅਤੇ ਬਲਾਕ ਭਾਦਸੋਂ ਤੋਂ 01 ਕੇਸ ਰਿਪੋਰਟ ਹੋਏ ਹਨ।ਜੋ ਕਿ ਸਾਰੇ ਹੀ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਆਦਰਸ਼ ਕਲੋਨੀ, ਮਾਡਲ ਟਾਉਨ, ਡਾਕਟਰ ਕਲੋਨੀ, ਅਬਚਲ ਨਗਰ, ਨਾਭਾ ਤੋਂ ਪਾਂਡੂਸਰ ਮੁਹੱਲਾ ਆਦਿ ਥਾਵਾਂ ਅਤੇ ਭਾਦਸੌਂ ਦੇ ਪਿੰਡ ਕਲਹੇ ਮਾਜਰਾ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਅੱਜ ਵੀ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 491 ਹੀ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1208 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,03,867 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,053 ਕੋਵਿਡ ਪੋਜਟਿਵ, 2,85,796 ਨੇਗੇਟਿਵ ਅਤੇ ਲੱਗਭਗ 1618 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।