Patiala Politics

Patiala News Politics

Patiala rural MC Candidates with Brahm Mohindra and Preneet Kaur


ਨਗਰ ਨਿਗਮ ਚੋਣਾਂ ਲਈ ਪਟਿਆਲਾ ਦਿਹਾਤੀ ਹਲਕੇ ਅੰਦਰ ਪੈਂਦੇ ਵਾਰਡਾਂ ਵਿਚ ਚੋਣ ਲੜ ਰਹੇ ਕਾਂਗਰਸ ਦੇ ਸਮੁੱਚੇ ਉਮੀਦਵਾਰਾਂ ਨੇ ਅੱਜ ਇਥੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਅਤੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਤੋਂ ਜਿੱਤ ਦਾ ਅਸ਼ੀਰਵਾਦ ਲਿਆ।

ਅੱਜ ਸ਼ਾਮ ਇਥੇ ਸ੍ਰੀ ਬ੍ਰਹਮ ਮਹਿੰਦਰਾ ਦੀ ਰਿਹਾਇਸ਼ ਵਿਖੇ ਹੋਈ ਇਸ ਸਾਂਝੀ ਮੀਟਿੰਗ ਦੌਰਾਨ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਜਿਸ ਤਰ੍ਹਾਂ ਵਿਧਾਨ ਸਭਾ ਚੋਣਾਂ ‘ਚ ਅਕਾਲੀ-ਭਾਜਪਾ ਦੇ ਉਮੀਦਵਾਰਾਂ ਨੂੰ ਲੋਕਾਂ ਨੇ ਘਰ ਬਿਠਾਇਆ ਸੀ, ਉਸੇ ਤਰ੍ਹਾਂ ਨਗਰ ਨਿਗਮ ਚੋਣਾਂ ‘ਚ ਵੀ ਗਠਜੋੜ ਨੂੰ ਬੁਰੀ ਤਰ੍ਹਾਂ ਹਾਰ ਦਾ ਮੂੰਹ ਦੇਖਣਾ ਪਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕ ਪਿਛਲੇ 10 ਸਾਲਾਂ ‘ਚ ਪਟਿਆਲਾ ਨੂੰ ਅੱਖੋਂ ਪਰੋਖੇ ਕਰਨ ਵਾਲੇ ਗਠਜੋੜ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਾਉਣਗੇ।

ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੀ ਕਾਰਗੁਜਾਰੀ ਤੋਂ ਖੁਸ਼ ਹਨ ਅਤੇ ਆਉਣ ਵਾਲੇ ਸਮੇਂ ‘ਚ ਕਾਂਗਰਸ ਸਰਕਾਰ ਪੰਜਾਬ ਨੂੰ ਮੁੜ ਤੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ। ਸ੍ਰੀ ਮਹਿੰਦਰਾ ਨੇ ਕਿਹਾ ਕਿ ਨਗਰ ਨਿਗਮ ਦੀਆਂ ਸਾਰੀਆਂ ਸੀਟਾਂ ‘ਤੇ ਇਸ ਵਾਰ ਕਾਂਗਰਸੀ ਉਮੀਦਵਾਰਾਂ ਨੂੰ ਜਿਤਾ ਕੇ ਪਟਿਆਲਾ ਦੇ ਵਾਸੀ ਨਵਾਂ ਰਿਕਾਰਡ ਬਣਾਉਣਗੇ।


Facebook Comments