Patiala Politics

Patiala News Politics

Patiala schools can proceed in relaxation


ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਕਰਫਿਊ ਦੌਰਾਨ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ 1 ਅਤੇ 10 ਮਈ ਨੂੰ ਕੁਝ ਛੋਟਾਂ ਦੇਣ ਵਾਲੇ ਜਾਰੀ ਕੀਤੇ ਹੁਕਮਾਂ ਦੀ ਲਗਾਤਾਰਤਾ ਵਿੱਚ ਜ਼ਿਲ੍ਹੇ ਅੰਦਰ ਅੱਜ ਸ਼ਾਮ ਨਿਜੀ ਸਕੂਲਾਂ ਨੂੰ ਵੀ ਗ਼ੈਰ ਅਧਿਆਪਨ ਕਾਰਜਾਂ ਲਈ ਸੀਮਤ ਸਮੇਂ ਲਈ ਖੋਲ੍ਹਣ ਦੀ ਆਗਿਆ ਦਿੱਤੀ ਹੈ। ਪ੍ਰੰਤੂ ਕੰਟੇਨਮੈਂਟ ਜੋਨ ਵਿੱਚ ਇਹ ਹੁਕਮ ਲਾਗੂ ਨਹੀਂ ਹੋਣਗੇ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਜ਼ਿਲ੍ਹਾ ਪਟਿਆਲਾ ਵਿੱਚ ਪ੍ਰਾਈਵੇਟ ਵਿੱਦਿਅਕ ਅਦਾਰੇ ਆਪਣੇ ਦਫ਼ਤਰੀ ਕੰਮ-ਕਾਜ, ਆਨ-ਲਾਇਨ ਅਧਿਆਪਨ ਅਤੇ ਕਿਤਾਬਾਂ ਦੀ ਵੰਡ ਲਈ 33 ਫ਼ੀਸਦੀ ਸਟਾਫ਼ ਨਾਲ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹੇ ਰਹਿ ਸਕਣਗੇ। ਇਸ ਤੋਂ ਇਲਾਵਾ ਅਦਾਰਿਆਂ ਅੰਦਰ ਕਿਸੇ ਵੀ ਕਿਸਮ ਦੀ ਟੀਚਿੰਗ ਗਤੀਵਿਧੀਆਂ ਕਰਨ ਦੀ ਆਗਿਆ ਨਹੀਂ ਹੋਵੇਗੀ। ਸਟਾਫ਼ ਲਈ ਕੋਈ ਵੱਖਰੇ ਮੂਵਮੈਂਟ ਪਾਸ ਵੀ ਜਾਰੀ ਨਹੀਂ ਕੀਤੇ ਜਾਣਗੇ ਅਤੇ ਇਸ ਲਈ ਸੰਸਥਾ ਵੱਲੋਂ ਜਾਰੀ ਸ਼ਨਾਖਤੀ ਕਾਰਡ ਹੀ ਅਧਿਕਾਰਤ ਹੋਵੇਗਾ।
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਇਸ ਦੌਰਾਨ ਕੋਵਿਡ-19 ਸਬੰਧੀਂ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾਂ ਕਰਨੀ ਵਿੱਦਿਅਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਦੀ ਜਿੰਮੇਵਾਰੀ ਹੋਵੇਗੀ। ਇਨ੍ਹਾਂ ਹੁਕਮਾਂ ਤੇ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਆਪਦਾ ਪ੍ਰਬੰਧਨ ਐਕਟ 2005 ਤੇ ਭਾਰਤੀ ਦੰਡਾਵਲੀ 1860 ਦੀਆਂ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ।

Facebook Comments