Patiala Politics

Patiala News Politics

Patiala to get new bus stand by November 2021

ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ਪਟਿਆਲਾ ਦੇ ਨਵੇਂ ਅਤਿ-ਆਧੁਨਿਕ ਬੱਸ ਅੱਡੇ ਦੀ ਉਸਾਰੀ ਕਾਰਜ ਮਿਥੇ ਸਮੇਂ ਦੇ ਅੰਦਰ ਮੁਕੰਮਲ ਕਰਵਾਇਆ ਜਾਵੇਗਾ। ਸ੍ਰੀ ਕੁਮਾਰ ਅਮਿਤ ਅੱਜ ਇੱਥੇ ਰਾਜਪੁਰਾ ਬਾਈਪਾਸ ਨੇੜੇ ਲੋਕ ਨਿਰਮਾਣ ਵਿਭਾਗ ਵੱਲੋਂ 8.51 ਏਕੜ ਰਕਬੇ ‘ਚ 60.97 ਕਰੋੜ ਰੁਪਏ ਦੀ ਲਾਗਤ ਉਸਾਰੇ ਜਾ ਰਹੇ ਇਸ ਅਤਿ-ਆਧੁਨਿਕ ਨਵੇਂ ਬੱਸ ਅੱਡੇ ਦੇ ਉਸਾਰੀ ਦਾ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ।
ਡਿਪਟੀ ਕਮਿਸ਼ਨਰ ਨੇ ਜੰਗੀ ਪੱਧਰ ‘ਤੇ ਚੱਲ ਰਹੇ ਕੰਮ ਦੀ ਪ੍ਰਗਤੀ ‘ਤੇ ਤਸੱਲੀ ਦਾ ਇਜ਼ਹਾਰ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਇਸ ਬੱਸ ਅੱਡੇ ਦੀ ਉਸਾਰੀ ਕਾਰਜਾਂ ਦੀ ਪ੍ਰਗਤੀ ਦਾ ਨੇੜਿਓਂ ਜਾਇਜ਼ਾ ਲੈ ਰਹੇ ਹਨ ਅਤੇ ਏਜੰਸੀ ਵੱਲੋਂ ਇਸ ਦੇ ਕੰਮ ਨੂੰ 30 ਨਵੰਬਰ 2021 ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।
ਆਪਣੇ ਦੌਰੇ ਮੌਕੇ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਐਸ.ਐਲ. ਗਰਗ, ਜਲ ਸਪਲਾਈ ਤੇ ਸੈਨੀਟੇਸ਼ਨ ਦੇ ਐਕਸੀਐਨ ਅਮਰੀਕ ਸਿੰਘ ਤੇ ਐਸ.ਡੀ.ਈ. ਇੰਜ. ਐਮ.ਕੇ. ਗਰਗ ਤੋਂ ਬੱਸ ਅੱਡੇ ਦੀ ਪ੍ਰਗਤੀ ਬਾਬਤ ਵਿਸਥਾਰ ‘ਚ ਜਾਣਕਾਰੀ ਹਾਸਲ ਕੀਤੀ। ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਬੱਸ ਅੱਡੇ ਦੀ ਬੇਸਮੈਂਟ ਦੀ ਆਰ.ਸੀ.ਸੀ. ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਬੱਸ ਅੱਡੇ ਦੇ ਜਮੀਨੀ ਤਲ ‘ਤੇ ਬੱਸ ਪੁਲ ਦੀ ਆਰ.ਸੀ.ਸੀ. ਸਲੈਬ ਅਤੇ ਹੋਰ ਸਲੈਬਾਂ ਵੀ ਇਸੇ ਮਹੀਨੇ ਪਾ ਦਿੱਤੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਬੱਸ ਅੱਡੇ ਦੀ ਜਮੀਨੀ ਤਲ ਦੀ ਇੱਕ ਪਾਸੇ ਦੀ ਸਲੈਬ ਪੈ ਗਈ ਹੈ ਅਤੇ ਇੱਕ ਹੋਰ ਸਲੈਬ ਦੀ ਸ਼ਟਰਿੰਗ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਰਾਜਪੁਰਾ ਰੋਡ ‘ਤੇ ਆਮ ਲੋਕਾਂ ਦੀ ਆਵਾਜਾਈ ਨੂੰ ਬਿਨ੍ਹਾਂ ਪ੍ਰਭਾਵਤ ਕੀਤੇ ਨਵੇਂ ਬੱਸ ਅੱਡੇ ‘ਚ ਬੱਸਾਂ ਦੀ ਬੇਰੋਕ ਆਵਾਜਾਈ ਲਈ ਲੋਕ ਨਿਰਮਾਣ ਵਿਭਾਗ ਵੱਲੋਂ ਉਲੀਕੇ ਨਵੇਂ ਪੁਲ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ।
ਸ੍ਰੀ ਕੁਮਾਰ ਅਮਿਤ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਅਮਰੀਕ ਸਿੰਘ ਨੂੰ ਕਿਹਾ ਕਿ ਉਹ ਸੀਵਰੇਜ, ਟਿਊਬਵੈਲ ਤੇ ਯੂ.ਜੀ.ਐਸ.ਆਰ. ਦੇ ਕੰਮ ਨੂੰ ਵੀ ਤੁਰੰਤ ਸ਼ੁਰੂ ਕਰ ਦੇਣ ਤਾਂ ਕਿ ਸਮੇਂ ਦੀ ਬਚਤ ਹੋ ਸਕੇ। ਉਨ੍ਹਾਂ ਨੇ ਜਨ ਸਿਹਤ ਵਿਭਾਗ ਦੇ ਕੰਮਾਂ ਨੂੰ ਵੀ ਉਲੀਕਦਿਆਂ ਸਮੇਂ ਸਿਰ ਮੁਕੰਮਲ ਕਰ ਲੈਣ ਦੀ ਹਦਾਇਤ ਕੀਤੀ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਸ ਨਮੂਨੇ ਦੇ ਬੱਸ ਅੱਡੇ ਦੀ ਉਸਾਰੀ ਮੁਕੰਮਲ ਹੋਣ ਮਗਰੋਂ ਪਟਿਆਲਾ ਸ਼ਹਿਰ ਵਾਸੀਆਂ ਅਤੇ ਹੋਰ ਸਵਾਰੀਆਂ ਨੂੰ ਨਵੇਂ ਬੱਸ ਅੱਡੇ ਵਿਖੇ ਅਤਿ ਆਧੁਨਿਕ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਲੋਕ ਨਿਰਮਾਣ ਵਿਭਾਗ (ਪ੍ਰੋਵਿੰਸੀਅਲ ਡਿਵੀਜਨ ਨੰਬਰ-1) ਦੇ ਕਾਰਜਕਾਰੀ ਇੰਜੀਨੀਅਰ ਇੰਜ. ਐਸ.ਐਲ. ਗਰਗ ਨੇ ਡਿਪਟੀ ਕਮਿਸ਼ਨਰ ਨੂੰ ਜਨਵਰੀ ਮਹੀਨੇ ਸ਼ੁਰੂ ਹੋਏ ਉਸਾਰੀ ਕਾਰਜ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਬੱਸ ਅੱਡੇ ਦੇ ਉਸਾਰੀ ਕਾਰਜ ‘ਚ ਗੁਣਵੱਤਾ ਨੂੰ ਯਕੀਨੀ ਬਣਾਉਂਦੇ ਹੋਏ ਉਸਾਰੀ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਇਆ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ./ਆਈ.ਏ.ਐਸ.) ਚੰਦਰਾ ਜੋਤੀ ਤੇ ਐਕਸਟਰਾ ਸਹਾਇਕ ਕਮਿਸ਼ਨਰ (ਯੂ.ਟੀ./ਪੀ.ਸੀ.ਐਸ.) ਜਗਨੂਰ ਸਿੰਘ ਗਰੇਵਾਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ

Patiala to get new bus stand by November 2021

Facebook Comments