Patiala Politics

Patiala News Politics

Patiala:4 children die following outbreak of diarrhoea in Rajpura

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ
ਏ.ਡੀ.ਸੀ. (ਜੀ) ਤੇ ਐਸ.ਡੀ.ਐਮ. ਰਾਜਪੁਰਾ ਵੱਲੋਂ ਸਿਵਲ ਹਸਪਤਾਲ ਦਾ ਦੌਰਾ
-ਉਲਟੀਆਂ ਤੇ ਦਸਤਾਂ ਕਾਰਨ ਇਲਾਜ ਅਧੀਨ ਮਰੀਜਾਂ ਦਾ ਹਾਲ-ਚਾਲ ਜਾਣਿਆ
-ਮਿਰਚ ਮੰਡੀ ਦੀ ਢੇਹਾ ਕਲੋਨੀ ‘ਚ ਲਿਆ ਸਥਿਤੀ ਦਾ ਜਾਇਜ਼ਾ, ਪੀੜਤ ਪਰਿਵਾਰਾਂ ਨਾਲ ਮੁਲਾਕਾਤ
-ਸੀਵਰੇਜ ਤੇ ਨਗਰ ਕੌਂਸਲ ਅਧਿਕਾਰੀਆਂ ਨੂੰ ਦਿੱਤੀਆਂ ਸਾਫ਼ ਤੇ ਸ਼ੁੱਧ ਪਾਣੀ ਯਕੀਨੀ ਬਣਾਉਣ ਦੀਆਂ ਹਦਾਇਤਾਂ-ਥਿੰਦ
ਰਾਜਪੁਰਾ, 5 ਨਵੰਬਰ:
ਰਾਜਪੁਰਾ ਦੀ ਢੇਹਾ ਕਲੋਨੀ ਵਿਖੇ ਉਲਟੀਆਂ ਤੇ ਦਸਤਾਂ ਕਾਰਨ ਬਿਮਾਰ ਹੋਏ ਬੱਚਿਆਂ ਦਾ ਹਾਲ ਜਾਨਣ ਲਈ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਅਤੇ ਰਾਜਪੁਰਾ ਦੇ ਐਸ.ਡੀ.ਐਮ. ਸੰਜੀਵ ਕੁਮਾਰ ਨੇ ਸਿਵਲ ਹਸਪਤਾਲ ਤੇ ਇੱਕ ਨਿਜੀ ਹਸਪਤਾਲ ਦਾ ਦੌਰਾ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਮਿਰਚ ਮੰਡੀ ਦੀ ਢੇਹਾ ਕਲੋਨੀ ਵਿਖੇ ਜਾ ਕੇ ਵੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਏ.ਡੀ.ਸੀ. ਸ. ਥਿੰਦ ਨੇ ਦੱਸਿਆ ਕਿ ਬੀਤੇ ਦਿਨ ਇਸ ਕਲੋਨੀ ਵਿਖੇ ਚਾਰ ਬੱਚਿਆਂ ਦੀ ਉਲਟੀਆਂ ਤੇ ਦਸਤਾਂ ਕਰਕੇ ਮੌਤ ਹੋ ਗਈ ਸੀ, ਜਿਸ ਲਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੇ ਆਦੇਸ਼ਾਂ ਤਹਿਤ ਉਨ੍ਹਾਂ ਨੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਤਤਪਰ ਹੈ ਅਤੇ ਪ੍ਰਸ਼ਾਸਨ ਵੱਲੋਂ ਜਿੱਥੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ 4 ਟੈਂਕਰਾਂ ਰਾਹੀਂ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਹੀ ਲੋਕਾਂ ਨੂੰ ਵੀ ਸਾਫ਼-ਸਫ਼ਾਈ ਰੱਖਣ ਸਮੇਤ ਪਾਣੀ ਉਬਾਲ ਕੇ ਠੰਢਾ ਕਰਕੇ ਹੀ ਪੀਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਏ.ਡੀ.ਸੀ. ਸ. ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਉਹ ਖ਼ੁਦ ਵੀ ਇਸ ਮਾਮਲੇ ਦੀ ਪੜਤਾਲ ਕਰਨਗੇ। ਲੋਕਾਂ ਦੇ ਬਿਮਾਰ ਹੋਣ ਦੇ ਕਾਰਨਾਂ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਵੱਲੋਂ ਕਿਸੇ ਕਿਸਮ ਦੀ ਕੋਈ ਢਿੱਲ ਮੱਠ ਨਹੀਂ ਵਰਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਦੇ ਡਾਕਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਬਿਮਾਰਾਂ ਦੇ ਇਲਾਜ ‘ਚ ਕਿਸੇ ਕਿਸਮ ਦੀ ਢਿਲ-ਮੱਠ ਨਾ ਵਰਤੀ ਜਾਵੇ, ਕਿਉਂਕਿ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਹੂਲਤਾਂ ਪੂਰੀਆਂ ਉਪਲਬਧ ਹਨ।
ਸ. ਥਿੰਦ ਨੇ ਦੱਸਿਆ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਸਮੇਤ ਸੀਵਰੇਜ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਨੂੰ ਹਦਾਇਤ ਕੀਤੀ ਹੈ ਕਿ ਪਾਣੀ ਦੇ ਸੈਂਪਲ ਲੈਕੇ ਜਾਂਚ ਕੀਤੀ ਜਾਵੇ ਅਤੇ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇ। ਜਦਕਿ ਜ਼ਿਲ੍ਹਾ ਐਪੀਡੋਮੋਲਜਿਸਟ ਦੀ ਅਗਵਾਈ ਹੇਠ ਡਾਕਟਰਾਂ ਦੀ ਟੀਮ ਇਸ ਕਲੋਨੀ ਵਿਖੇ ਤਾਇਨਾਤ ਕੀਤੀ ਗਈ ਹੈ ਅਤੇ ਲੋਕਾਂ ਦੇ ਲੋੜੀਂਦੇ ਟੈਸਟ ਕੀਤੇ ਜਾ ਰਹੇ ਹਨ ਤਾਂ ਕਿ ਉਲਟੀਆਂ ਤੇ ਦਸਤਾਂ ਦੇ ਕਾਰਨਾਂ ਦੀ ਅਸਲ ਜਾਂਚ ਕੀਤੀ ਜਾ ਸਕੇ।
ਐਸ.ਡੀ.ਐਮ. ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਸਿਵਲ ਹਸਪਤਾਲ ‘ਚ 8 ਬੱਚੇ ਦਾਖਲ ਹੋਏ ਸਨ, ਜਿਨ੍ਹਾਂ ‘ਚੋਂ 2 ਬੱਚਿਆਂ ਨੂੰ ਠੀਕ ਹੋਣ ਕਾਰਨ ਛੁੱਟੀ ਦੇ ਦਿੱਤੀ ਗਈ ਹੈ। ਜਦਕਿ 3 ਬੱਚੇ ਇੱਕ ਨਿਜੀ ਹਸਪਤਾਲ ‘ਚ ਦਾਖਲ ਹਨ, ਜਿਨ੍ਹਾਂ ਦਾ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੇ ਇਲਾਜ ਕਰਨ ਸਮੇਤ ਪੀਣ ਵਾਲਾ ਸਾਫ਼ ਪਾਣੀ ਉਪਲਬੱਧ ਕਰਵਾਉਣ ‘ਚ ਕੋਈ ਢਿੱਲ-ਮੱਠ ਨਹੀਂ ਵਰਤੀ ਜਾ ਰਹੀ। ਇਸ ਮੌਕੇ ਸਿਹਤ ਵਿਭਾਗ ਦੇ ਡਾਕਟਰਾਂ ਸਮੇਤ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਮੌਜੂਦ ਸਨ।

Facebook Comments