Punjab farmers to continue with free power: Captain

March 14, 2018 - PatialaPolitics

Free power will continue, no question of billing farmers, says @capt_amarinder, flays Akalis for misleading people on tubewell meters. Assures total implementation of farm debt waiver, as govt waives off Rs 162.16 crore of loans of 29,192 farmers of 5 districts in 2nd phase.ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਕੀਤੇ ਜਾ ਰਹੇ ਕੋਝੇ ਯਤਨਾਂ ਲਈ ਅਕਾਲੀਆਂ ’ਤੇ ਵਰ੍ਹਦਿਆਂ ਕਿਸਾਨਾਂ ਨਾਲ ਵਾਅਦਾ ਕੀਤਾ ਕਿ ਕਾਂਗਰਸ ਪਾਰਟੀ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਕਰਜ਼ਾ ਮੁਆਫੀ ਦੇ ਕੀਤੇ ਵਾਅਦੇ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀਸਪੱਸ਼ਟ ਕੀਤਾ ਕਿ ਖੇਤੀਬਾੜੀ ਲਈ ਮੁਫਤ ਬਿਜਲੀ ਨੂੰ ਵਾਪਸ ਲੈਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ।ਸੂਬੇ ਦੇ 10.25 ਲੱਖ ਛੋਟੇ ਤੇ ਸੀਮਾਂਤ ਕਿਸਾਨਾਂ ਲਈ ਕਰਜ਼ਾ ਮੁਆਫੀ ਦੇ ਦੂਜੇ ਪੜਾਅ ਤਹਿਤ ਅੱਜ ਇੱਥੇ ਦਾਣਾਮੰਡੀ ਵਿਖੇ 29,192 ਕਿਸਾਨਾਂ ਨੂੰ 162.16 ਕਰੋੜ ਰੁਪਏ ਦੇ ਕਰਜ਼ਾ ਮੁਆਫੀ ਸਰਟੀਫਿਕੇਟਾਂ ਦੀ ਵੰਡ ਲਈ ਰੱਖੇ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ। ਅੱਜ ਦੇ ਸਮਾਗਮ ਵਿੱਚ ਜਲੰਧਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਯੋਗ ਕਿਸਾਨ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਦਿੱਤੇ ਗਏ।ਕਿਸਾਨਾਂ ਨੂੰ ਸਰਟੀਫਿਕੇਟ ਵੰਡਣ ਨੂੰ ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਨਾਲ ਕੀਤੇ ਚੋਣ ਵਾਅਦੇ ਨੂੰ ਪੂਰਾ ਕਰਨ ਦੇ ਯਤਨਾਂ ਦਾ ਹਿੱਸਾ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਰਜ਼ਾ ਮੁਆਫੀ ਵਿੱਚ ਥੋੜ੍ਹੀ-ਬਹੁਤ ਦੇਰੀ ਫੰਡਾਂ ਦੀ ਘਾਟ ਕਰਕੇ ਨਹੀਂ ਹੋ ਰਹੀ ਸਗੋਂ ਯੋਗ ਕਿਸਾਨਾਂ ਦੀ ਸ਼ਨਾਖਤ ਅਤੇ ਤਸਦੀਕ ਦੀ ਪ੍ਰਕ੍ਰਿਆ ਕਰਕੇ ਹੋ ਰਹੀ ਹੈ। ਪਰ ਉਨ੍ਹਾਂ ਨੇ ਸਪੱਸ਼ਟ ਕੀਤਾਕਿ ਉਹ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿੱਥੇ-ਜਿੱਥੇ ਵੀ ਸੂਬੇ ਦਾ ਦੌਰਾ ਕੀਤਾ ਸੀ, ਉਥੇ ਕਿਸਾਨ ਖੁਦਕੁਸ਼ੀਆਂ ਦੀਆਂ ਘਟਨਾਵਾਂ ਬਾਰੇ ਸੁਣਨ ਮਗਰੋਂ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਨੇ ਦੱਸਿਆ ਕਿ ਜਦੋਂ ਤੋਂਕਾਂਗਰਸ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲੀ ਹੈ, ਉਸ ਸਮੇਂ ਤੋਂ ਲੈ ਕੇ ਖੁਦਕੁਸ਼ੀਆਂ ਘਟੀਆਂ ਹਨ ਅਤੇ ਸੂਬੇ ਦੀ ਸਥਿਤੀ ਵਿੱਚ ਵੱਡਾ ਸੁਧਾਰ ਹੋਇਆ ਹੈ ਜਿਸ ਦੇ ਤੱਥ ਸਰਕਾਰ ਵੱਲੋਂ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਪੇਸ਼ ਕੀਤੇ ਜਾਣਗੇ। ਟਿਊਬਵੈਲਾਂ ’ਤੇ ਮੀਟਰ ਲਾਉਣ ਦੇ ਮੁੱਦੇ ’ਤੇ ਅਕਾਲੀਆਂ ਵੱਲੋਂ ਉਨ੍ਹਾਂ ਦੀ ਸਰਕਾਰ ਖਿਲਾਫ਼ ਕੀਤੇ ਜਾ ਰਹੇ ਕੂੜ ਪ੍ਰਚਾਰ ਅਤੇ ਝੂਠ ਬੋਲਣ ’ਤੇ ਕਰੜੀ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਦੀ ਮੁਫ਼ਤ ਬਿਜਲੀ ਵਾਪਸ ਲੈਣ ਦੇ ਕਿਸੇ ਵੀ ਪ੍ਰਸਤਾਵ ਨੂੰ ਰੱਦ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਦੇ 13.5 ਲੱਖ ਟਿਊਬਵੈਲਾਂ ਵਿੱਚੋਂ ਸਿਰਫ 900 ਟਿਊਬਵੈਲਾਂ ’ਤੇ ਮੀਟਰ ਲਾਏ ਜਾਣੇਹਨ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਉਣਦੇ ਉਦੇਸ਼ ਨਾਲ ਖੋਜ ਪ੍ਰਾਜੈਕਟ ਦੇ ਹਿੱਸੇ ਤਹਿਤ ਕੀਤਾ ਜਾਣਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਯਕੀਨ ਦਿਵਾਉਂਦਿਆਂ ਕਿਹਾ ਕਿ ਇਨ੍ਹਾਂ ਮੀਟਰਾਂ ਦੇ ਬਦਲੇ ਵਿੱਚ ਕਿਸਾਨਾਂ ਨੂੰ ਨਿੱਜੀ ਵਰਤੋਂ ਲਈ ਨਗਦੀ ਬਚਾਉਣ ਦੇ ਰੂਪ ਵਿੱਚ ਰਿਆਇਤ ਵੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਮਿਸਾਲ ਦਿੰਦਿਆਂ ਆਖਿਆ ਕਿ ਜੇਕਰ ਇਕ ਕਿਸਾਨ ਨੂੰ ਟਿਊਬਵੈਲ ਦੀ ਬਿਜਲੀ ਖਪਤ ਲਈ 10 ਹਜ਼ਾਰਰੁਪਏ ਦਿੱਤੇ ਜਾਂਦੇ ਹਨ ਅਤੇ ਬਿਜਲੀ’ਤੇ ਖਰਚਾ ਸਿਰਫ 7000 ਰੁਪਏ ਹੁੰਦਾ ਹੈ ਤਾਂ ਬਾਕੀ ਬਚਦਾ 3000 ਰੁਪਏ ਉਸ ਕਿਸਾਨਾਂ ਦੀ ਜੇਬ ਵਿੱਚ ਚਲਾ ਜਾਵੇਗਾ ਅਤੇ ਇਸ ਦੇ ਨਾਲ ਹੀ ਉਹ ਕਿਸਾਨ ਸੂਬੇ ਵਿੱਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਵੀ ਆਪਣਾ ਯੋਗਦਾਨ ਪਾਵੇਗਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮੁੱਦੇ ’ਤੇ ਅਕਾਲੀਆਂ ਵੱਲੋਂ ਕਾਂਗਰਸ ਵਿਰੁੱਧ ਝੂਠੇ ਦੋਸ਼ ਲਾ ਕੇ ਲੋਕਾਂ ਦੇ ਮਨਾਂ ਵਿੱਚ ਗਲਤਫਹਿਮੀ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਰਾਂ ਤੋਂ ਪੈਸੇ ਦੀ ਵਸੂਲੀ ਦਾ ਤਾਂ ਸੁਆਲ ਹੀ ਪੈਦਾ ਨਹੀਂ ਹੁੰਦਾ।ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਬਚਾਉਣਾ ਸਾਡੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਨੇ ਸੁਚੇਤ ਕਰਦਿਆਂ ਆਖਿਆ ਕਿ ਜੇਕਰ ਫੌਰੀ ਤੌਰ ’ਤੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੋਈ ਹੀਲਾ-ਵਸੀਲਾ ਨਾ ਕੀਤਾ ਗਿਆ ਤਾਂ ਪੰਜਾਬ ਨੂੰ ਮਾਰੂਥਲ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਨੇ ਪਟਿਆਲਾ ਦੀ ਮਿਸਾਲ ਵੀ ਦਿੱਤੀ ਜਿੱਥੇ ਸਿਰਫ ਇਕ ਸਾਲ ਵਿੱਚ ਪਾਣੀ ਦਾ ਪੱਧਰ 70 ਫੁੱਟ ਤੋਂ ਡਿੱਗ ਕੇ 700 ਫੁੱਟ ਤੱਕ ਚਲਾ ਗਿਆ ਹੈ।