Registration for Covid Vaccine 3rd phase begins in Patiala

March 1, 2021 - PatialaPolitics

ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਕੋਵਿਡ-19 ਟੀਕਾਕਰਨ ਦਾ ਤੀਜਾ ਪੜਾਅ ਸ਼ੁਰੂ ਹੋ ਗਿਆ ਹੈ, ਜਿਸ ਤਹਿਤ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਸਰਕਾਰ ਦੁਆਰਾ ਦਰਸਾਏ ਅਨੁਸਾਰ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਨੂੰ ਸਹਿ-ਰੋਗਾਂ ਬਾਰੇ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਤੋਂ ਪ੍ਰਮਾਣੀਕਰਣ ਦੇਣਾ ਲਾਜ਼ਮੀ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟੀਕਾਕਰਨ ਦੇ ਇਸ ਪੜਾਅ ਵਿਚ ਟੀਕਾਕਰਨ ਲਈ ਕੋਵਿਨ ਐਪ 2.0, ਅਰੋਗਿਆ ਸੇਤੂ ਐਪ ਅਤੇ ਨੇੜਲੇ ਟੀਕਾਕਰਨ ਕੇਂਦਰ ‘ਚ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਟੀਕਾ ਮੁਫਤ ਲਗਾਇਆ ਜਾਵੇਗਾ ਜਦੋਂ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਟੀਕੇ ਦੀ ਪ੍ਰਤੀ ਖੁਰਾਕ ਪਿੱਛੇ 150 ਰੁਪਏ ਵਸੂਲਣ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਉਹ ਸੇਵਾ ਪ੍ਰਬੰਧਨ ਖਰਚੇ ਵਜੋਂ 100 ਰੁਪਏ ਵਾਧੂ ਵਸੂਲ ਸਕਦੇ ਹਨ।
ਇਸ ਦੌਰਾਨ, ਸਿਹਤ ਸੰਭਾਲ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਲਈ ਟੀਕਾਕਰਣ ਇਸ ਦੌਰ ਦੇ ਨਾਲ-ਨਾਲ ਜਾਰੀ ਰਹੇਗਾ ਭਾਵੇਂ ਕਿ ਉਹ ਪਹਿਲਾਂ ਰਜਿਸਟਰਡ ਨਹੀਂ ਹੋਏ, ਫਿਰ ਵੀ ਉਹ ਵਾਕ ਇਨ ਰਾਹੀਂ ਟੀਕਾਕਰਨ ਸਥਾਨ ‘ਤੇ ਜਾ ਕੇ ਟੀਕਾ ਲਗਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਸਹਿ-ਰੋਗਾਂ ਵਾਲੇ 45 ਸਾਲ ਤੋਂ ਉਪਰਲੇ ਮਰੀਜ਼ਾ ਅਤੇ 60 ਸਾਲ ਤੋਂ ਉਪਰਲੇ ਬਜ਼ੁਰਗਾਂ ਦੇ ਟੀਕਾਕਰਨ ਵੇਲੇ ਸਮੁੱਚੇ ਇਹਤਿਆਤੀ ਪ੍ਰਬੰਧ ਲਾਜ਼ਮੀ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਹਾਲਤ ਨੂੰ ਸੰਭਾਲਿਆ ਜਾ ਸਕੇ। ਉਨ੍ਹਾਂ ਇਸ ਲਈ ਹੈਲਪਲਾਈਨ ਅਤੇ ਨਿਗਰਾਨ ਟੀਮ ਦਾ ਉਚੇਚੇ ਤੌਰ ‘ਤੇ ਪ੍ਰਬੰਧ ਕਰਨ ਤੋਂ ਇਲਾਵਾ ਪ੍ਰਾਈਵੇਟ ਸਿਹਤ ਸੰਸਥਾਂਵਾਂ ‘ਚ ਵੀ ਅਜਿਹੇ ਬੰਦੋਬਸਤ ਯਕੀਨੀ ਬਣਾਉਣ ਲਈ ਕਿਹਾ।
ਮੀਟਿੰਗ ‘ਚ ਮੌਜੂਦ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਪਹਿਲੇ ਦਿਨ 53 ਉਕਤ ਸ਼੍ਰੇਣੀ ਵਾਲੇ ਲੋਕਾਂ ਨੂੰ ਕੋਵਿਡ ਦਾ ਟੀਕਾਕਰਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋੜੀਂਦੇ ਪ੍ਰਬੰਧ ਇਹਤਿਆਤ ਵਜੋਂ ਪਹਿਲੇ ਹੀ ਕੀਤੇ ਹੋਏ ਹਨ, ਤਾਂ ਜੋ ਕਿਸੇ ਨੂੰ ਕੋਈ ਮੁਸ਼ਕਲ ਨਾ ਆਵੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ, ਐਸ.ਡੀ.ਐਮ. ਦੂਧਨਸਾਧਾਂ ਅੰਕੁਰ ਦੀਪ ਸਿੰਘ, ਐਸ.ਡੀ.ਐਮ ਪਟਿਆਲਾ ਚਰਨਜੀਤ ਸਿੰਘ, ਐਸ.ਡੀ.ਐਮ. ਸਮਾਣਾ ਨਮਨ ਮੜਕਨ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

Registration has started on Cowin Portal
Method
1. *Go to* https://selfregistration.cowin.gov.in/

2.Enter mobile number and aadhar card and verify the OTP

3.In Action section go to calender and schedule appointment.

4.select Delhi in state and your choice of district

5.select Hospital from list and schedule appointment.