Patiala Politics

Patiala News Politics

Say no to horn in Patiala

ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਕੀਤਾ ਜਾਵੇਗਾ ਸਨਮਾਨਿਤ
ਪਟਿਆਲਾ, 22 ਫਰਵਰੀ
ਪਟਿਆਲਾ ਸ਼ਹਿਰ ਨੂੰ ਸ਼ੋਰ ਪ੍ਰਦੂਸ਼ਣ ਤੋਂ ਮੁਕਤ ਕਰਨ ਲਈ ਟਰੈਫ਼ਿਕ ਪੁਲਿਸ ਪਟਿਆਲਾ ਨੇ ਪਟਿਆਲਾ ਟਰੈਫ਼ਿਕ ਜਾਗਰੂਕਤਾ ਮੁਹਿੰਮ ਅਤੇ ਗ੍ਰੇਟ ਥਿੰਕਰਜ਼ ਦੇ ਸਹਿਯੋਗ ਨਾਲ ਇੱਕ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਜਿਸ ਤਹਿਤ ਹਰੇਕ ਸੋਮਵਾਰ ਨੂੰ ਅਜਿਹੇ ਵਾਹਨ ਚਾਲਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਹੜੇ ਹਾਰਨ ਦੀ ਵਰਤੋਂ ਨਹੀਂ ਕਰਨਗੇ ਅਤੇ ਦ੍ਰਿੜ੍ਹਤਾ ਨਾਲ ਇਸ ਫ਼ਰਜ਼ ਨੂੰ ਆਪਣੇ ਜੀਵਨ ਵਿੱਚ ਲਾਗੂ ਕਰਨਗੇ। ਇਸ ਮੁਹਿੰਮ ਦਾ ਪੋਸਟਰ/ਬੈਨਰ ਜਾਰੀ ਕਰਦਿਆਂ ਐੱਸ.ਪੀ. ਟਰੈਫ਼ਿਕ ਸ. ਅਮਰਜੀਤ ਸਿੰਘ ਘੁੰਮਣ ਨੇ ਲੋਕਾਂ ਨੂੰ ਵਾਹਨਾਂ ਉਤੇ ਪ੍ਰੈਸ਼ਰ ਹਾਰਨ ਨਾ ਲਗਾਉਣ ਤੇ ਆਪਣੇ ਵਾਹਨਾਂ ਉਤੇ ਸਿਰਫ਼ ਲੋੜ ਅਨੁਸਾਰ ਸਧਾਰਨ ਹਾਰਨਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।
ਸ੍ਰੀ ਘੁੰਮਣ ਨੇ ਕਿਹਾ ਕਿ ਟਰੈਫ਼ਿਕ ਪੁਲਿਸ ਵੱਲੋਂ ਸ਼ਹਿਰ ਨੂੰ ਆਵਾਜਾਈ ਦੀ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਾਗਰਿਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਆਵਾਜਾਈ ਅਤੇ ਪ੍ਰਦੂਸ਼ਣ ਜਿਹੀਆਂ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਕਦਮ ਪੁੱਟੇ ਜਾਣ।
ਇਸ ਮੌਕੇ ਡੀ.ਐਸ.ਪੀ. ਟਰੈਫ਼ਿਕ ਜਸਕੀਰਤ ਸਿੰਘ ਅਹੀਰ ਨੇ ਟਰੈਫ਼ਿਕ ਜਾਗਰੂਕਤਾ ਮੁਹਿੰਮ ਅਤੇ ਗ੍ਰੇਟ ਥਿੰਕਰਜ਼ ਸੰਸਥਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਅਜਿਹੇ ਲੋਕ ਭਲਾਈ ਦੇ ਕੰਮਾਂ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਟਰੈਫ਼ਿਕ ਮਾਰਸ਼ਲ ਕੇ.ਐਸ. ਸੇਖੋਂ, ਗੁਰਕੀਰਤ ਸਿੰਘ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਸ਼ਹਿਰ ਦੇ ਵੱਖ-ਵੱਖ ਚੌਕਾਂ ਉਤੇ ਸੰਸਥਾ ਦੀ ਟੀਮ ਵੱਲੋਂ ਅਜਿਹੇ ਵਾਹਨ ਚਾਲਕਾਂ ਦੀ ਪਛਾਣ ਕੀਤੀ ਜਾਵੇਗੀ ਜਿਹੜੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਦੇ ਹੋਣਗੇ ਤੇ ਉਹਨਾਂ ਵਾਹਨ ਚਾਲਕਾਂ ਨੂੰ ਮੌਕੇ ਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਤੇ ਉਹਨਾਂ ਦੀ ਹੌਸਲਾ ਅਫਜ਼ਾਈ ਕੀਤੀ ਜਾਵੇਗੀ।
Facebook Comments