SGPC Subcommittee to review Nanak Shah Fakir

April 6, 2018 - PatialaPolitics

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਫਿਲਮ ‘ਨਾਨਕ ਸ਼ਾਹ ਫਕੀਰ’ ਨੂੰ ਮੁੜ ਵਾਚਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਕ ਸਬ-ਕਮੇਟੀ ਗਠਿਤ ਕਰ ਦਿੱਤੀ ਗਈ ਹੈ, ਜੋ ਇਸ ਫਿਲਮ ਸਬੰਧੀ ਆਪਣੀ ਰਿਪੋਰਟ ਦੇਵੇਗੀ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਕਿ ਬੀਤੇ ਦਿਨੀਂ ਫਿਲਮ ‘ਨਾਨਕ ਸ਼ਾਹ ਫਕੀਰ’ ਬਾਰੇ ਸੰਗਤਾਂ ਵੱਲੋਂ ਆਏ ਇਤਰਾਜ਼ਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਜਾਰੀ ਕੀਤੇ ਸਾਰੇ ਪ੍ਰਵਾਨਗੀ ਪੱਤਰਰੱਦ ਕਰ ਦਿੱਤੇ ਸਨ ਅਤੇ ਫਿਲਮ ‘ਤੇ ਰੋਕ ਲਗਾਉਣ ਲਈ ਵੀ ਡਾਇਰੈਕਟਰ ਸ. ਹਰਿੰਦਰ ਸਿੰਘ ਸਿੱਕਾ ਨੂੰ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਫਿਲਮ ਨੂੰ ਮੁੜ ਵਾਚਣ ਲਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਤੇਜ ਸਿੰਘ ਢੱਡੇ ਤੇ ਸ. ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਅਤੇ ਮੀਤ ਸਕੱਤਰ ਸ. ਸਿਮਰਜੀਤ ਸਿੰਘ (ਕੋਆਰਡੀਨੇਟਰ) ‘ਤੇ ਨਿਰਭਰ ਇਕ ਸਬ-ਕਮੇਟੀ ਬਣਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਫਿਲਮ ਦੇ ਡਾਇਰੈਕਟਰ ਸ. ਹਰਿੰਦਰ ਸਿੰਘ ਸਿੱਕਾ ਨੂੰ ਮੁੜ ਲਿਖਿਆ ਗਿਆ ਹੈ ਕਿ ਇਹ ਫਿਲਮ ਓਨੀ ਦੇਰ ਤੀਕ ਜਾਰੀ ਨਾ ਕੀਤੀ ਜਾਵੇ, ਜਿੰਨੀ ਦੇਰ ਗਠਿਤ ਕੀਤੀ ਸਬ-ਕਮੇਟੀ ਇਸਸਬੰਧੀ ਆਪਣੀ ਰਿਪੋਰਟ ਨਹੀਂ ਦੇ ਦਿੰਦੀ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਜਾਰੀ ਸਾਰੇ ਪੱਤਰਾਂ ਨੂੰ ਵਾਪਸ ਲੈਣ ਤੋਂ ਬਾਅਦ ਫਿਲਮ ਨਿਰਦੇਸ਼ਕ ਨੂੰ ਕੋਈ ਹੱਕ ਨਹੀਂ ਰਹਿ ਜਾਂਦਾ ਕਿ ਉਹ ਪਰੋਮੋ ਵਿਚ ਸ਼੍ਰੋਮਣੀ ਕਮੇਟੀ ਦਾ ਨਾਮ ਵਰਤੇ।