Shocking 164 covid cases reported in Patiala after night curfew

March 13, 2021 - PatialaPolitics

ਜਿਲ੍ਹੇ ਵਿੱਚ 164 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

776 ਸੀਨੀਅਰ ਸਿਟੀਜਨ ਸਮੇਤ 1449 ਨੇ ਲਗਵਾਈ ਕੋਵਿਡ ਵੈਕਸੀਨ

ਕੋਵਿਡ ਟੀਕਾਕਰਣ ਦਾ ਅੰਕੜਾ ਹੋਇਆਂ 23 ਹਜਾਰ ਤੋਂ ਪਾਰ : ਸਿਵਲ ਸਰਜਨ

ਪਟਿਆਲਾ 13 ਮਾਰਚ ( ) ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਵਿੱਚ 1449 ਵਿਅਕਤੀਆਂ ਨੇ ਕਰਵਾਇਆ ਕੋਵਿਡ ਵੈਕਸੀਨ ਦਾ ਟੀਕਾਕਰਨ । ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲੇ ਦੇ 12 ਸਰਕਾਰੀ ਸਿਹਤ ਸੰਸ਼ਥਾਵਾਂ ਅਤੇ 13 ਪ੍ਰਾਈਵੇਟ ਹਸਪਤਾਲਾ ਵਿੱਚ 1449 ਵਿਅਕਤੀਆਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਹਨਾਂ ਵਿੱਚ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 776 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ।ਉਹਨਾਂ ਕਿਹਾ ਕਿ ਜਿਲੇ ਵਿੱਚ ਹੁਣ ਤੱਕ ਕੋਵਿਡ ਟੀਕਾਕਰਨ ਦੀ ਗਿਣਤੀ 23158 ਹੋ ਗਈ ਹੈ।ਜਿਸ ਵਿੱਚ 3706 ਕੋਵਿਡ ਵੈਕਸੀਨ ਦੀ ਦੂਜੀ ਖੁਰਾਕ ਲਗਵਾਉਣ ਵਾਲੇ ਸਿਹਤ ਅਤੇ ਫਰੰਟ ਲਾਈਨ ਵਰਕਰ ਵੀ ਸ਼ਾਮਲ ਹਨ।

ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2750 ਦੇ ਕਰੀਬ ਰਿਪੋਰਟਾਂ ਵਿਚੋਂ 164 ਕੋਵਿਡ ਪੋਜੀਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 18,482 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 72 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 16,778 ਹੋ ਗਈ ਹੈ।ਜਿਲੇ੍ਹ ਵਿੱਚ ਚਾਰ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਨਾਲ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾ ਦੀ ਮੌਤਾਂ ਦੀ ਗਿਣਤੀ 530 ਹੋ ਗਈ ਹੈ ਅਤੇ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1089 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 164 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 117, ਸਮਾਣਾ ਤੋਂ 01,ਰਾਜਪੁਰਾ ਤੋਂ 07, ਨਾਭਾ ਤੋਂ 08, ਬਲਾਕ ਭਾਦਸੋਂ ਤੋਂ 09, ਬਲਾਕ ਕੌਲੀ ਤੋਂ 06, ਬਲਾਕ ਕਾਲੋਮਾਜਰਾ ਤੋਂ 04, ਬਲਾਕ ਹਰਪਾਲਪੁਰ ਤੋਂ 04, ਬਲਾਕ ਸ਼ੁਤਰਾਣਾਂ ਤੋਂ 02 ਅਤੇ ਬਲਾਕ ਦੁਧਣ ਸਾਂਧਾਂ ਤੋਂ 06 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 27 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 137 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ।

ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਦੱਸਿਆਂ ਕਿ ਥਾਪਰ ਯੁਨੀਵਰਸਿਟੀ ਦੇ ਕੈੰਪਸ ਵਿੱਚ 16 ਪੋਜਟਿਵ ਕੇਸ ਆਉਣ ਤੇਂ ਕੈਂਪਸ ਦੇ ਹੋਸਟਲ ਬੀ ਅਤੇ ਐਮ ਨੁੰ ਮਾਈਕਰੋਕੰਟੈਨਮੈਂਟ ਬਣਾ ਦਿੱਤਾ ਗਿਆ ਹੈ।ਪੋਜਟਿਵ ਕੇਸਾਂ ਦੀ ਕੰਟੈਨਟ ਟਰੇਸਿੰਗ ਅਜੇ ਜਾਰੀ ਹੈ।ਰਿਪੋਰਟਾਂ ਆਉਣ ਤੇ ਕੰਟੈਨਮੈਂਟ ਦੇ ਏਰੀਏ ਬਾਰੇ ਮੁੜ ਵਿਚਾਰਿਆ ਜਾਵੇਗਾ।ਉਹਨਾਂ ਦਸਿਆ ਕਿ ਸਮਾਂ ਪੁਰਾ ਹੋਣ ਅਤੇ ਕੋਈ ਨਵਾਂ ਕੇਸ ਨਾ ਆਉਣ ਤੇਂ ਪ੍ਰਤਾਪ ਨਗਰ ਅਤੇ ਦੀਪ ਕਲੋਨੀ ਵਿੱਚ ਲਗਾਈ ਮਾਈਕਰੋਕੰਟੈਨਮੈਂਟ ਹਟਾ ਦਿੱਤੀ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1950 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,84,611 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 18,402 ਕੋਵਿਡ ਪੋਜਟਿਵ, 3,63,529 ਨੈਗੇਟਿਵ ਅਤੇ ਲਗਭਗ 2280 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।