Till now 550 Patiala people lost life due to covid

March 21, 2021 - PatialaPolitics

222 ਸੀਨੀਅਰ ਸਿਟੀਜਨ ਸਮੇਤ 673 ਨੇ ਲਗਵਾਈ ਕੋਵਿਡ ਵੈਕਸੀਨ
244 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ
ਜਿਲ੍ਹੇ ਵਿੱਚ ਕੋਵਿਡ ਪੋਜਟਿਵ ਕੇਸਾਂ ਦਾ ਅੰਕੜਾ ਹੋਇਆ ਵੀਹ ਹਜਾਰ ਤੋਂ ਪਾਰ : ਸਿਵਲ ਸਰਜਨ
ਪਟਿਆਲਾ 21 ਮਾਰਚ ( ) ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਵਿੱਚ 673 ਵਿਅਕਤੀਆਂ ਨੇ ਕੋਵਿਡ ਵੈਕਸੀਨ ਦਾ ਲਗਵਾਈ ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲੇ ਵਿੱਚ ਸਰਕਾਰੀ ਸਿਹਤ ਸੰਸ਼ਥਾਵਾਂ ਅਤੇ ਪ੍ਰਾਈਵੇਟ ਹਸਪਤਾਲਾ ਵਿੱਚੋਂ 673 ਵਿਅਕਤੀਆਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਹਨਾਂ ਵਿੱਚ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 222 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ। ਉਹਨਾਂ 60 ਸਾਲ ਤੋਂ ਜਿਆਦਾ ਉਮਰ ਦੇ ਬਜੁਰਗਾਂ, 45 ਸਾਲ ਤੋਂ ਵੱਧ ਉਮਰ ਦੇ ਹੋਰ ਬਿਮਾਰੀਆਂ ਨਾਲ ਪੀੜਤ ਵਿਅਕਤੀਆਂ ਅਤੇ ਸਿਹਤ ਤੇਂ ਫਰੰਟਲਾਈਨ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਗਾਈਡਲਾਈਨ ਅਨੁਸਾਰ ਕੋਰੋਨਾ ਤੋਂ ਛੁਟਕਾਰੇ ਲਈ ਕੋਵਿਡ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ।
ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2877 ਦੇ ਕਰੀਬ ਰਿਪੋਰਟਾਂ ਵਿਚੋਂ 244 ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 20,029 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 115 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 17,544 ਹੋ ਗਈ ਹੈ। ਜਿਲੇ੍ਹ ਵਿੱਚ ਇੱਕ ਹੋਰ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 550 ਹੋ ਗਈ ਹੈ ਜਿਸ ਵਿਚੋਂ ਪੰਜ ਨਾਨ ਕੋਵਿਡ ਮੌਤਾਂ ਹਨ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1935 ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 244 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 136, ਰਾਜਪੁਰਾ ਤੋਂ 22, ਨਾਭਾ ਤੋਂ 15, ਬਲਾਕ ਭਾਦਸੋਂ ਤੋਂ 06, ਬਲਾਕ ਕੌਲੀ ਤੋਂ 22, ਬਲਾਕ ਕਾਲੋਮਾਜਰਾ ਤੋਂ 04, ਬਲਾਕ ਹਰਪਾਲਪੁਰ ਤੋਂ 12, ਬਲਾਕ ਸ਼ੁਤਰਾਣਾਂ ਤੋਂ 13 ਅਤੇ ਬਲਾਕ ਦੁਧਣ ਸਾਂਧਾਂ ਤੋਂ 14 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 47 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 197 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ।
ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਦੱਸਿਆਂ ਕਿ ਸਮਾਂ ਪੁਰਾ ਹੋਣ ਅਤੇ ਏਰੀਏ ਵਿਚੋਂ ਕੋਈ ਨਵਾਂ ਕੇਸ ਸਾਹਮਣੇ ਨਾ ਆਉਣ ਤੇਂ ਰਾਮ ਬਾਗ ਏਰੀਏ ਨੇੜੇ ਲੀਲਾ ਭਵਨ ਵਿੱਚ ਲੱਗੀ ਮਾਈਕਰੋਕੰਟੈਨਮੈਂਟ ਹਟਾ ਦਿੱਤੀ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1203 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,04,654 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 20,029 ਕੋਵਿਡ ਪੋਜਟਿਵ, 3,82,936 ਨੈਗੇਟਿਵ ਅਤੇ ਲਗਭਗ 1289 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।